ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਦੀ ਇਕ ਇਤਰਾਜ਼ਯੋਗ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਉਹ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਤੇ ਵਿਧਾਇਕ ਹਰਮੀਤ ਸਿੰਘ ਨੇ ਕਿਹਾ ਕਿ ਇਹ ਵੀਡੀਓ ਮੇਰੀ ਦੂਜੀ ਪਤਨੀ ਨੇ ਬਣਾਈ ਸੀ , ਉਸ ਵਲੋਂ ਹੀ ਇਹ ਵੀਡੀਓ ਵਾਇਰਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਕ ਸਾਲ ਪਹਿਲਾ ਹੀ ਉਸ ਦਾ ਦੂਜਾ ਵਿਆਹ ਹੋਇਆ ਸੀ ਤੇ ਮੈਨੂੰ ਮਰਦ ਹੋਣ ਦੀ ਸਜ਼ਾ ਦਿੱਤੀ ਗਈ ਹੈ।
ਵਿਧਾਇਕ ਨੇ ਕਿਹਾ ਉਨ੍ਹਾਂ ਤੇ ਬਦਲਿਆ ਕਰਵਾਉਣ ਤੇ ਰਿਸ਼ਵਤ ਲੈਣ ਲਈ ਦਬਾਅ ਪਾਇਆ ਜਾ ਰਿਹਾ ਹੈ। ਜਿਸ ਤੋਂ ਇਨਕਾਰ ਕਰਨ ਤੇ ਇਹ ਵੀਡੀਓ ਵਾਇਰਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੇਰੀ ਦੂਜੀ ਪਤਨੀ ਗੁਰਪ੍ਰੀਤ ਨਾਲ 7 ਸਾਲ ਤੋਂ ਸਬੰਧ ਸੀ ਤੇ ਉਸ ਨੇ ਮੈਨੂੰ ਬਲੈਕਮੇਲ ਕਰਕੇ ਮੇਰੇ ਨਾਲ ਵਿਆਹ ਕਰਵਾਇਆ ਸੀ, ਮੈ ਆਪਣੀ ਦੂਜੀ ਪਤਨੀ ਨੂੰ ਜ਼ੀਰਕਪੁਰ ਵਿਖੇ ਇਕ ਘਰ ਵੀ ਲੈ ਕੇ ਦਿੱਤਾ ਸੀ।
ਉਨ੍ਹਾਂ ਨੇ ਕਿਹਾ ਮੇਰੀ ਪਹਿਲੀ ਪਤਨੀ ਦੀ ਸਹਿਮਤੀ ਨਾਲ ਵਿਆਹ ਹੋਈ ਸੀ। ਦੂਜੀ ਪਤਨੀ ਨੇ ਉਸ ਤੇ ਮਾਮਲਾ ਦਰਜ ਕਰਵਾਇਆ ਗਿਆ ਹੈ। ਔਰਤ ਨੇ ਦੱਸਿਆ ਕਿ ਵਿਧਾਇਕ ਨੇ ਉਸ ਨਾਲ ਧੋਖੇ ਨਾਲ ਵਿਆਹ ਕਰਵਾਇਆ ਹੈ ਤੇ ਉਸ ਨਾਲ ਕੁੱਟਮਾਰ ਕਰਦਾ ਹੈ। ਉਸ ਨੇ ਵਿਧਾਇਕ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇ ਵੀ ਦੋਸ਼ ਲਗਾਏ ਹਨ।