ਜੰਮੂ-ਕਸ਼ਮੀਰ (ਦੇਵ ਇੰਦਰਜੀਤ) : ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ. ਪ੍ਰਮੁੱਖ ਮਹਿਬੂਬਾ ਮੁਫਤੀ ਨੇ ਕੇਂਦਰ ਸਰਕਾਰ ਤੋਂ ਕਿਸਾਨਾਂ ਦੇ ਮੁੱਦਿਆਂ 'ਤੇ ਧਿਆਨ ਕੇਂਦਰਿਤ ਕਰਨ ਨੂੰ ਕਿਹਾ ਹੈ। ਮੁਫਤੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪੁੰਛ ਜ਼ਿਲ੍ਹੇ ਵਿੱਚਪੁੰਛ ਦੇ ਸੂਰਨਕੋਟੇ ਇਲਾਕੇ ਵਿੱਚ ਪੀ.ਡੀ.ਪੀ. ਪ੍ਰਮੁੱਖ ਮਹਿਬੂਬਾ ਮੁਫਤੀ ਨੇ ਕਿਹਾ, ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਧਰਨੇ 'ਤੇ ਬੈਠੇ ਹੋਏ ਹਨ। ਸਰਕਾਰ ਦਾ ਮੁੱਖ ਫੋਕਸ ਕਿਸਾਨਾਂ ਦੇ ਮੁੱਦੇ 'ਤੇ ਹੋਣਾ ਚਾਹੀਦਾ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਵੱਡੀ ਗਿਣਤੀ ਵਿੱਚ ਕਿਸਾਨ ਕਈ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ।
ਰਾਸ਼ਟਰੀ ਰਾਜਧਾਨੀ ਦਿੱਲੀ ਦੀਆਂ ਵੱਖ-ਵੱਖ ਸੀਮਾਵਾਂ 'ਤੇ ਚੱਲ ਰਿਹਾ ਕਿਸਾਨਾਂ ਦਾ ਅੰਦੋਲਨ ਸਮੇਂ-ਸਮੇਂ 'ਤੇ ਤੇਜ਼ ਹੁੰਦਾ ਰਹਿੰਦਾ ਹੈ। ਕਿਸਾਨਾਂ ਦੀ ਮੰਗ ਸਰਕਾਰ ਵਲੋਂ ਕਾਨੂੰਨਾਂ ਨੂੰ ਰੱਦ ਕਰਨ, ਐੱਮ.ਐੱਸ.ਪੀ. 'ਤੇ ਕਾਨੂੰਨ ਬਣਾਉਣ ਸਮੇਤ ਹੋਰ ਹਨ।
ਕਿਸਾਨਾਂ ਨੇ ਕੁੱਝ ਮਹੀਨੇ ਪਹਿਲਾਂ ਹੋਏ ਪੱਛਮ ਬੰਗਾਲ ਵਿਧਾਨਸਭਾ ਚੋਣਾਂ ਵਿੱਚ ਵੀ ਭਾਜਪਾ ਦੇ ਪੱਖ ਵਿੱਚ ਵੋਟ ਨਹੀਂ ਪਾਉਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਹੁਣ ਯੂ.ਪੀ., ਉੱਤਰਾਖੰਡ ਸਮੇਤ ਹੋਰ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਲਈ ਵੀ ਕਿਸਾਨਾਂ ਨੇ ਤਿਆਰ ਕਰ ਲਈ ਹੈ।