by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ ਵਿਖੇ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਇਨਸਾਫ਼ ਮੋਰਚਾ ਕੀਤਾ ਜਾ ਰਿਹਾ ਹੈ । ਆਗੂ ਬਲਵਿੰਦਰ ਸਿੰਘ ਨੇ ਕਿਹਾ ਕਿ ਇਹ ਇਨਸਾਫ ਮੋਰਚਾ 7 ਜਨਵਰੀ 2023 ਨੂੰ ਸ਼ੁਰੂ ਹੋਇਆ ਹੈ। ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤਾਂ ਦਾ ਵਾਧਾ ਹੁੰਦਾ ਜਾ ਰਿਹਾ ਹੈ।
ਜਿਸ ਤੋਂ ਇਹ ਪਤਾ ਲਗਾ ਹੈ ਕਿ ਪੰਜਾਬ ਦੇ ਕਈ ਸੂਬਿਆਂ ਤੋਂ ਸਮਾਜ ਸੇਵੀ, ਪੰਥਕ ਧਿਰਾਂ ਆਪਣੇ ਤੋਰ 'ਤੇ ਹਿੱਸਾ ਲੈ ਰਹੀਆਂ ਹਨ। ਇਸ ਰੋਸ ਮਾਰਚ ਦੌਰਾਨ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਸਮੇਤ ਹੋਰ ਵੀ ਜਥੇਬੰਦੀਆਂ ਸ਼ਾਮਲ ਹੋਇਆ ਹਨ। ਇਸ ਰੋਸ ਮਾਰਚ ਦੌਰਾਨ ਕਿਸੇ ਵਲੋਂ ਵੀ ਮਾਹੌਲ ਨੂੰ ਖ਼ਰਾਬ ਨਾ ਕੀਤਾ ਜਾਵੇ। ਇਸ ਲਈ ਵੀ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ ।