Weather Report – ਇਨ੍ਹਾਂ ਸੂਬਿਆਂ ਵਿੱਚ ਮੀਂਹ ਦਾ ਅਲਰਟ !

by vikramsehajpal

ਜਲੰਧਰ (ਰਾਘਵ) : ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਹੀਟਵੇਵ ਨਹੀਂ ਰਹੇਗੀ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਭਵਿੱਖਬਾਣੀ ਕੀਤੀ ਹੈ ਕਿ ਅਗਲੇ 3-4 ਦਿਨਾਂ ਦੌਰਾਨ ਪੱਛਮੀ ਪ੍ਰਾਇਦੀਪ ਦੇ ਤੱਟ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਇਸ ਦੌਰਾਨ ਮਹਾਰਾਸ਼ਟਰ ਤੱਟ, ਗੋਆ ਅਤੇ ਕਰਨਾਟਕ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਉੱਤਰ-ਪੂਰਬੀ ਭਾਰਤ ਦੇ ਰਾਜ ਵਿੱਚ ਅਸਾਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਤ੍ਰਿਪੁਰਾ ਅਤੇ ਸਿੱਕਮ ਵਿੱਚ 27 ਜੂਨ ਤੋਂ 30 ਜੂਨ ਦਰਮਿਆਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ 28 ਤੋਂ 30 ਜੂਨ ਦੇ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਕਈ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼ ਵਿਚ 27 ਅਤੇ 28 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਭਾਰੀ (64.5-115.5 ਮਿਲੀਮੀਟਰ) ਤੋਂ ਬਹੁਤ ਭਾਰੀ (115.5-204.4 ਮਿਲੀਮੀਟਰ) ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਮਾਨਸੂਨ ਵੀ ਹੌਲੀ-ਹੌਲੀ ਅੱਗੇ ਵਧ ਰਿਹਾ ਹੈ। ਉੱਥੇ ਹੀ 28 ਤੋਂ 30 ਜੂਨ ਦੇ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਕਈ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼ ਵਿਚ 27 ਅਤੇ 28 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਭਾਰੀ (64.5-115.5 ਮਿਲੀਮੀਟਰ) ਤੋਂ ਬਹੁਤ ਭਾਰੀ (115.5-204.4 ਮਿਲੀਮੀਟਰ) ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। ਮਾਨਸੂਨ ਵੀ ਹੌਲੀ-ਹੌਲੀ ਅੱਗੇ ਵਧ ਰਿਹਾ ਹੈ।