ਪੰਜਾਬੀ ਲਈ ਰਾਹਤ ਆ ਗਿਆ ਮਾਨਸੂਨ…! ਇਸ ਦਿਨ ਪਵੇਗਾ ਮੀਂਹ…

by vikramsehajpal

ਅੰਮ੍ਰਿਤਸਰ ਡੈਸਕ (ਰਾਘਵ) - ਭਾਰਤ ਮੌਸਮ ਵਿਭਾਗ ਦੇ ਅਨੁਸਾਰ, ਇਸ ਵਾਰ ਦੇਸ਼ ਭਰ ਵਿੱਚ ਮਾਨਸੂਨ ਦੀ ਮਿਆਦ ਪਿਛਲੇ ਸਾਲ ਦੇ ਮੁਕਾਬਲੇ ਲੰਮੀ ਦੱਸੀ ਜਾ ਰਹੀ ਹੈ। ਜੇ ਅਜਿਹਾ ਹੁੰਦਾ ਹੈ, ਤਾਂ ਔਸਤਵਰਖਾ 106 ਪ੍ਰਤੀਸ਼ਤ ਤੋਂ ਵੱਧ ਹੋਣ ਦੀ ਸੰਭਾਵਨਾ ਹੈ, ਭਾਵ ਇਸ ਵਾਰ ਜੂਨ ਤੋਂ ਸਤੰਬਰ 2024 ਤੱਕ ਮਾਨਸੂਨ ਸੀਜ਼ਨ ਦੌਰਾਨ ਭਾਰੀ ਬਾਰਿਸ਼ ਹੋਵੇਗੀ। ਓਥੇ ਹੀ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 20 ਜੂਨ ਤੋਂ ਪੰਜਾਬ ਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਜਦੋਂ ਕਿ ਉੱਤਰੀ-ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਔਸਤ ਮੀਂਹ ਦੀ ਸੰਭਾਵਨਾ ਹੈ। ਉੱਤਰੀ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਪਵੇਗਾ। ਦੱਸ ਦਈਏ ਕਿ ਮਾਨਸੂਨ ਦੇ ਤਾਜ਼ਾ ਰੁਝਾਨ ਦੇ ਮੱਦੇਨਜ਼ਰ, ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ, ਜਿਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਗਰਜ, ਧੂੜ ਭਰੀ ਹਨੇਰੀ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਭਵਿੱਖਬਾਣੀ ਵੀ ਸ਼ਾਮਲ ਹੈ।