by vikramsehajpal
ਚੰਡੀਗ੍ਹੜ (ਸਾਹਿਬ) - 22 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮੌਨਸੂਨ ਸੈਸ਼ਨ ਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਕੇਂਦਰੀ ਬਜਟ ਪੇਸ਼ ਕਰਨਗੇ। ਇਸ ਮੌਕੇ ਵਿਰੋਧੀ ਧਿਰ ਵੱਲੋਂ ਨੀਟ ਪੇਪਰ ਲੀਕ ਮਾਮਲੇ ਅਤੇ ਰੇਲਵੇ ਸੁਰੱਖਿਆ ਦੇ ਮੁੱਦਿਆਂ ’ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਮੌਨਸੂਨ ਸੈਸ਼ਨ 12 ਅਗਸਤ ਤੱਕ ਚੱਲੇਗਾ।
ਇਸ ਸੈਸ਼ਨ ਵਿਚ 19 ਬੈਠਕਾਂ ਹੋਣਗੀਆਂ ਤੇ ਸਰਕਾਰ ਵੱਲੋਂ 90 ਸਾਲ ਪੁਰਾਣੇ ਏਅਰਕ੍ਰਾਫਟ ਐਕਟ ਨੂੰ ਬਦਲਣ ਸਣੇ ਛੇ ਬਿੱਲ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਸੱਦੀ ਹੈ।
ਇਸ ਹਫਤੇ ਦੇ ਸ਼ੁਰੂ ਵਿਚ ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਕਿਹਾ ਸੀ ਕਿ ਵਿਰੋਧੀ ਧਿਰ ਜਨਤਕ ਖੇਤਰ ਦੇ ਬੈਂਕਾਂ ਵਿਚ ਆਪਣੀ ਹਿੱਸੇਦਾਰੀ ਨੂੰ 51 ਫੀਸਦੀ ਤੋਂ ਘੱਟ ਕਰਨ ਦੇ ਕਿਸੇ ਵੀ ਸਰਕਾਰੀ ਕਦਮ ਦਾ ਵਿਰੋਧ ਕਰੇਗੀ।