by jaskamal
ਨਿਊਜ਼ ਡੈਸਕ : Sidhu Moosewala ਕਤਲ ਮਾਮਲੇ 'ਚ Ankit Sersa ਤੇ Sachin Chaudhary ਦਾ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਜਾਂਚ ਕਰਵਾਈ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵੱਲੋਂ ਇਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ।
ਸੂਤਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਹ ਉਹੀ ਸ਼ੂਟਰ ਹਨ, ਜਿਨ੍ਹਾਂ ਨੇ ਮੂਸੇਵਾਲਾ ਨੂੰ ਸਭ ਤੋਂ ਨੇੜੇ ਜਾ ਕੇ ਗੋਲੀਆਂ ਮਾਰੀਆਂ ਸਨ। ਅੰਕਿਤ ਸੇਰਸਾ ਦੀ ਉਮਰ ਸਿਰਫ਼ 19 ਸਾਲ ਹੈ। ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਅੰਕਿਤ ਨੇ ਰਾਜਸਥਾਨ 'ਚ 2 ਵਾਰਦਾਤਾਂ ਨੂੰ ਅੰਜਾਮ ਦਿੱਤਾ, ਜਿਸ ਤੋਂ ਬਾਅਦ ਉਸ ਦੀ ਮੁਲਾਕਾਤ ਮੋਨੂੰ ਡਾਗਰ ਨਾਲ ਹੋਈ। ਡਾਗਰ ਨੇ ਉਸ ਨੂੰ ਲਾਰੈਂਸ ਦੇ ਭਰਾ ਅਨਮੋਲ ਨਾਲ ਮਿਲਾਇਆ।