ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੋਸ਼ ਲਗਾਉਂਦੇ ਕਿਹਾ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਈ -ਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਸਿੱਧੂ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਰਾਜਸਥਾਨ ਤੋਂ ਧਮਕੀ ਭਰੀ ਈ -ਮੇਲ ਆਈ ਹੈ । ਧਮਕੀ 'ਚ ਕਿਹਾ ਗਿਆ ਕਿ ਉਨ੍ਹਾਂ ਨੂੰ ਜਲਦ ਹੀ ਮਾਰ ਦਿੱਤਾ ਜਾਵੇਗਾ । ਇਸ ਤੋਂ ਪਹਿਲਾਂ ਵੀ ਕਈ ਵਾਰ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕਿਆ ਹਨ। ਬਲਕੌਰ ਸਿੰਘ ਨੇ ਕਿਹਾ ਮੈ ਕਿ ਗਲਤ ਕਰ ਰਿਹਾ ਹਾਂ? ਕੀ ਮੈਨੂੰ ਆਪਣੇ ਪੁੱਤ ਦਾ ਕੇਸ ਨਹੀਂ ਲੜਨਾ ਚਾਹੀਦਾ ? ਮੈ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਇਸ ਮਾਮਲੇ ਦੀ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ।
ਪੁਲਿਸ ਅਧਿਕਾਰੀ ਨੇ ਕਿਹਾ ਸਿੱਧੂ ਦੇ ਪਿਤਾ ਨੂੰ ਧਮਕੀਆਂ ਦੇਣ ਦੇ ਦੋਸ਼ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ । ਬਲਕੌਰ ਸਿੰਘ ਨੇ ਭਾਵੁਕ ਹੋ ਕਿਹਾ ਉਨ੍ਹਾਂ ਦੇ ਪੁੱਤ ਨੂੰ ਇਨਸਾਫ਼ ਹਾਲੇ ਤੱਕ ਨਹੀ ਮਿਲੀਆਂ ਹੈ। ਪਿਛਲੇ 10 ਮਹੀਨਿਆਂ 'ਚ ਮੈ ਕਈ ਵਾਰ ਪੁਲਿਸ ਤੇ ਪ੍ਰਸ਼ਾਸਨ ਕੋਲ ਗਿਆ । ਮੈਨੂੰ ਉਨ੍ਹਾਂ ਵਲੋਂ ਭਰੋਸਾ ਵੀ ਦਿੱਤਾ ਗਿਆ ਸੀ ਪਰ ਹਾਲੇ ਤੱਕ ਕੁਝ ਨਹੀਂ ਹੋਇਆ ਹੈ। ਦੱਸ ਦਈਏ ਕਿ ਪੰਜਾਬ ਗਾਇਕ ਸਿੱਧੂ ਮੂਸੇਵਾਲ ਦਾ 29 ਮਈ 2022 ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ।