by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੂਆ ਰੋਡ 'ਤੇ ਗੈਸ ਲੀਕ ਹੋਣ ਕਾਰਨ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਜਿਸ 'ਚ 3 ਬੱਚੇ ਵੀ ਦੱਸੇ ਜਾ ਰਹੇ ਹਨ । ਇਸ ਘਟਨਾ ਸਮੇ ਕਈ ਲੋਕ ਬੇਹੋਸ਼ ਹੋ ਗਏ ,ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਗੈਸ ਕਿਥੋਂ ਲੀਕ ਹੋਈ ਇਸ ਦਾ ਅਜੇ ਕੁਝ ਪਤਾ ਨਹੀ ਲੱਗ ਸਕਿਆ । ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਤੇ ਪੁਲਿਸ ਅਧਿਕਾਰੀਆਂ ਨੇ ਪਹੁੰਚ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ NDRF ਦੀ ਟੀਮ ਨੂੰ ਬੁਲਾਇਆ ਗਿਆ । ਆਸ -ਪਾਸ ਦੇ ਘਰਾਂ 'ਚ ਰਹਿੰਦੇ ਕਈ ਲੋਕ ਬੇਹੋਸ਼ ਹੋ ਗਏ ਹਨ। ਸੂਤਰਾਂ ਅਨੁਸਾਰ ਗੈਸ ਲੀਕ ਹੋਣ ਕਾਰਨ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ ।