by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਸਾਲ ਦੀ ਵਧਾਈ ਦਿੰਦੇ ਕਿਹਾ ਕਿ 2022 ਨੇ ਸਾਡਾ ਪੁੱਤ ਸਾਥੋਂ ਖੋਹ ਲਿਆ, ਜਿਹੜਾ ਅਸੀਂ ਆਖਰੀ ਸਾਹ ਤੱਕ ਨਹੀ ਭੁੱਲ ਸਕਦੇ ਹਾਂ । ਚਰਨ ਕੌਰ ਨੇ ਕਿਹਾ ਕਿ ਮੇਰੇ ਪੁੱਤ ਦੀ ਮੌਤ ਨੂੰ 7 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਹੁਣ ਤਕ ਕੋਈ ਇਨਸਾਫ ਨਹੀਂ ਮਿਲਿਆ। ਉਨ੍ਹਾਂ ਨੇ ਕਿਹਾ ਅਸੀਂ ਪੰਜਾਬ ਸਰਕਾਰ ਕੋਲੋਂ ਲਗਾਤਾਰ ਇਨਸਾਫ ਦੀ ਮੰਗ ਕਰ ਰਹੇ ਹਾਂ । ਜ਼ਿਕਰਯੋਗ ਹੈ ਕਿ 2022, 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ । ਪੁਲਿਸ ਨੇ ਕਈ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ ।