ਸਰਹੱਦ ‘ਚ ਮੁੜ ਪਾਕਿਸਤਾਨੀ ਡਰੋਨ ਦੀ ਹਲਚਲ, ਕਰੋੜਾਂ ਦੀ ਹੈਰੋਇਨ ਬਰਾਮਦ

by jaskamal

ਪੱਤਰ ਪ੍ਰੇਰਕ : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ ਹਰ ਰੋਜ਼ ਡਰੋਨ ਰਾਹੀਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਭੇਜੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਬੀਐਸਐਫ ਵੱਲੋਂ ਵੱਡੀ ਕਾਰਵਾਈ ਕਰ ਕੇ ਇਨ੍ਹਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਹੈਰੋਇਨ ਲੈ ਕੇ ਬਾਰਡਰ 'ਤੇ ਦਸਤਕ ਦੇ ਚੁੱਕੇ ਹਨ।

ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਪਿੰਡ ਰੋਡਾਵਾਲੀ ਖੁਰਦ ਵਿੱਚ ਬੀਐਸਐਫ ਨੂੰ ਡਰੋਨ ਵੱਜਣ ਦੀ ਸੂਚਨਾ ਮਿਲੀ ਹੈ। ਇਸ ਤੋਂ ਬਾਅਦ ਬੀਐਸਐਫ ਵੱਲੋਂ ਪੰਜਾਬ ਪੁਲਿਸ ਨਾਲ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਖੇਤਾਂ ਵਿੱਚੋਂ ਇੱਕ ਡਰੋਨ (ਕਵਾਡ ਕਾਪਟਰ ਡੀਜੇਆਈ) ਨਾਲ ਬੰਨ੍ਹਿਆ ਪੀਲੇ ਰੰਗ ਦਾ ਪੈਕਟ ਬਰਾਮਦ ਕੀਤਾ ਗਿਆ।

ਜਾਂਚ ਦੌਰਾਨ 250 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਦੀ ਅੰਤਰਰਾਸ਼ਟਰੀ ਕੀਮਤ 1.70 ਕਰੋੜ ਰੁਪਏ ਹੈ। ਬੀਐਸਐਫ ਨੇ ਇਸ ਦੀ ਪਿਛਲੀ ਹਰਕਤ ਦਾ ਪਤਾ ਲਗਾਉਣ ਲਈ ਡਰੋਨ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਹੈ।