ਨਿਊਜ਼ ਡੈਸਕ (ਰਿੰਪੀ ਸ਼ਰਮਾ) : MP ਸਿਮਰਨਜੀਤ ਸਿੰਘ ਮਾਨ ਨੇ ਭਗੋੜਾ ਹੋਏ ਅੰਮ੍ਰਿਤਪਾਲ ਨੂੰ ਸਲਾਹ ਦਿੰਦੇ ਕਿਹਾ ਕਿ ਉਹ ਆਤਮ ਸਮਰਪਣ ਨਾ ਕਰੇ ਸਗੋਂ ਭਾਰਤ ਛੱਡ ਕੇ ਪਾਕਿਸਤਾਨ ਭੱਜ ਜਾਵੇ। ਦੱਸ ਦਈਏ ਕਿ ਸਿਮਰਨਜੀਤ ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਰਾਵੀ ਦਰਿਆ ਪਾਰ ਕਰਕੇ ਪਾਕਿਸਤਾਨ ਚਲਾ ਜਾਵੇ ।ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਦਾ ਪਾਕਿਸਤਾਨ ਭੱਜਣਾ ਸਿੱਖ ਇਤਿਹਾਸ ਮੁਤਾਬਕ ਜਾਇਜ਼ ਹੈ ਕਿਉਕਿ ਉਸ ਦੀ ਜਾਨ ਖਤਰੇ ਵਿੱਚ ਹੈ ਤੇ ਸਰਕਾਰ ਵਲੋਂ ਸਾਡੇ ਤੇ ਜ਼ੁਲਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮਾਨ ਨੇ 1984 ਦੀਆਂ ਘਟਨਾਵਾਂ ਨੂੰ ਲੈ ਕੇ ਕਿਹਾ ਕਿ ਪ੍ਰਧਾਨ ਮੰਤਰੀਇੰਦਰ ਗਾਂਧੀ ਨੇ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਖ਼ਤਮ ਕਰਨ ਲਈ ਸਾਕਾ ਨੀਲਾ ਤਾਰਾ ਦਾ ਹੁਕਮ ਦਿੱਤਾ ਸੀ ।
ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਕਈ ਜ਼ਿਲ੍ਹਿਆਂ ਦੀ ਪੁਲਿਸ ਟੀਮਾਂ ਵਲੋਂ ਭਗੋੜਾ ਹੋਏ ਅੰਮ੍ਰਿਤਪਾਲ ਦੀ ਭਾਲ ਲਈ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ।ਅੱਜ ਪੁਲਿਸ ਅਧਿਕਾਰੀਆਂ ਵਲੋਂ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ।ਸੂਤਰਾਂ ਅਨੁਸਾਰ ਜੋਗਾ ਸਿੰਘ ਨੂੰ ਪੁਲਿਸ ਨੇ ਫੋਨ ਲੋਕੇਸ਼ਨ ਦੇ ਰਾਹੀਂ ਕਾਬੂ ਕੀਤਾ ਹੈ। ਬੀਤੀ ਦਿਨੀ ਅੰਮ੍ਰਿਤਪਾਲ ਸਿੰਘ ਨੇ ਵੀਡੀਓ ਰਾਹੀਂ ਕਿਹਾ ਸੀ ਕਿ ਜਿਨ੍ਹਾਂ ਨੂੰ ਲੱਗਦਾ ਕਿ ਮੈ ਭਗੋੜਾ ਹੋ ਗਿਆ….. ਉਹ ਇਸ ਗੱਲ ਦਾ ਭੁਲੇਖਾ ਆਪਣੇ ਮਨ 'ਚ ਨਾ ਰੱਖਣਾ… ਮੈ ਮਰਨ ਤੋਂ ਨਹੀ ਡਰਦਾ ਹਾਂ ।