by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਕਾਰ ਸਲਮਾਨ ਖਾਨ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਇੱਕ ਵਾਰ ਫਿਰ ਸਲਮਾਨ ਖਾਨ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਮੁੰਬਈ ਪੁਲਿਸ ਦੇ ਬੀਤੀ ਦਿਨੀਂ ਕੰਟਰੋਲ ਰੂਮ 'ਤੇ ਇੱਕ ਕਾਲ ਆਈ ਸੀ, ਜਿਸ 'ਚ ਰਾਜਸਥਾਨ ਦੇ ਜੋਧਪੁਰ ਦੇ ਰਹਿਣ ਵਾਲੇ ਰੋਕੀ ਨੇ ਸਲਮਾਨ ਖਾਨ ਨੂੰ 30 ਅਪ੍ਰੈਲ ਨੂੰ ਮਾਰਨ ਦੀ ਧਮਕੀ ਦਿੱਤੀ। ਉਸ ਨੇ ਧਮਕੀ 'ਚ ਕਿਹਾ ਕਿ ਉਹ 40 ਅਪ੍ਰੈਲ ਨੂੰ ਸਲਮਾਨ ਖਾਨ ਨੂੰ ਮਾਰ ਦੇਵੇਗਾਂ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਵਲੋਂ ਕਾਲਾ ਕਿਰਨ ਮਾਮਲੇ ਨੂੰ ਲੈ ਕੇ ਅਦਾਕਾਰ ਸਲਮਾਨ ਖਾਨ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ ।