ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਪਤਨੀ ਨੇ ਪ੍ਰੇਮ ਸਬੰਧ ਦੇ ਚਲਦੇ ਆਪਣੇ ਹੀ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੁਝ ਦਿਨ ਪਹਿਲਾ ਪਾਠੀ ਸਿੰਘ ਇੰਦਰਜੀਤ ਸਿੰਘ ਦਾ ਕਤਲ ਹੋਇਆ ਸੀ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਉਸ ਦੀ ਪਤਨੀ ਕਿਰਨਪ੍ਰੀਤ ਕੌਰ ਕੋਲੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਕਿਹਾ ਕਿ ਇਹ ਮੌਤ ਕੁਦਰਤੀ ਹੈ । ਪਤਨੀ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ ਜਦੋ ਪੁਲਿਸ ਨੇ ਵਾਰਦਾਤ ਸਮੇ ਕੀਤੀਆਂ ਫੋਨ ਕਾਲ਼ਾ ਦੇ ਆਧਾਰ ਤੇ ਮ੍ਰਿਤਕ ਦੀ ਪਤਨੀ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਦੌਰਾਨ ਉਸ ਨੇ ਕਬੂਲ ਕੀਤਾ ਕਿ ਇਸ ਨੇ ਹੀ ਆਪਣੇ ਪਤੀ ਇੰਦਰਜਿੱਤ ਸਿੰਘ ਦਾ ਗਲਾ ਘੁੱਟ ਕੇ ਕਤਲ ਕੀਤਾ ਹੈ ਕਿਉਕਿ ਉਸ ਸ ਮ੍ਰਿਤਕ ਦੇ ਮਾਮੇ ਦੇ ਮੁੰਡੇ ਹਰਦੀਪ ਸਿੰਘ ਨਾਲ ਪ੍ਰੇਮ ਸਬੰਧ ਚੱਲ ਰਹੇ ਸੀ ਤੇ ਉਸ ਦੋਵੇ ਇੰਦਰਜੀਤ ਨੂੰ ਮਾਰ ਕੇ ਵਿਆਹ ਕਰਵਾਉਣਾ ਚਾਹੁੰਦੇ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ।
by jaskamal