by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਸੰਦੀਪ ਉਰਫ ਕੇਕੜਾ ਦੀ ਮੁਕਤਸਰ ਜੇਲ੍ਹ 'ਚ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਪਹਿਲਾਂ ਹੀ ਬੰਦ ਕੈਦੀਆਂ ਨੇ ਕੇਕੜੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਦੇ ਨਾਲ ਹੀ ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕੇਕੜੇ ਨੂੰ ਕੁੱਟਣ ਦੀ ਜ਼ਿੰਮੇਵਾਰੀ ਲਈ ਹੈ।
ਜਿਕਰਯੋਗ ਹੀ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਪ੍ਰੋਡਕਸ਼ਨ ਵਾਰੰਟ ’ਤੇ ਪੰਜਾਬ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਕੀਤੇ ਹਨ। ਬਿਸ਼ਨੋਈ ਨੇ ਦੋ ਸ਼ੂਟਰਾਂ ਨੂੰ ਜਾਣਨ ਦੀ ਗੱਲ ਮੰਨੀ ਹੈ। ਰੂਪਾ ਤੇ ਕੁੱਸਾ ਨੂੰ ਲਾਰੈਂਸ ਬਿਸ਼ਨੋਈ ਜਾਣਦਾ ਹੈ ਤੇ ਇਹ ਦੋਵੇਂ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ 'ਚ ਸਨ।