ਮੂਸੇਵਾਲਾ ਕਤਲ ਮਾਮਲਾ : ਅਦਾਲਤ ਨੇ ਬਿਸ਼ਨੋਈ ਨੂੰ 27 ਜੂਨ ਤੱਕ ਭੇਜਿਆ ਪੁਲਿਸ ਰਿਮਾਂਡ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਲਾਰੇਂਸ ਵਿਸ਼ਨੋਈ ਦੇ ਪੁਲਿਸ ਰਿਮਾਂਡ 'ਚ 5 ਦਿਨ ਦਾ ਵਾਧਾ ਕੀਤਾ ਗਿਆ ਹੈ। ਲਾਰੈਂਸ ਹੁਣ 27 ਜੂਨ ਤੱਕ ਪੁਲਿਸ ਰਿਮਾਂਡ 'ਚ ਰਹੇਗਾ।

ਇਸ ਤੋਂ ਪਹਿਲਾਂ ਮਾਨਸਾ ਦੇ ਸਿਵਲ ਹਸਪਤਾਲ 'ਚ ਲਾਰੈਂਸ ਬਿਸ਼ਨੋਈ ਦਾ ਮੈਡੀਕਲ ਕਰਵਾਇਆ ਗਿਆ, ਦਰਅਸਲ ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖਤ ਸੁਰੱਖਿਆ ਵਿਚਕਾਰ ਰਾਤ 10 ਵਜੇ ਮਾਨਸਾ ਜ਼ਿਲਾ ਅਦਾਲਤ 'ਚ ਪੇਸ਼ ਕੀਤਾ।

ਹੁਣ 27 ਜੂਨ ਨੂੰ ਲਾਰੈਂਸ ਬਿਸ਼ਨੋਈ ਨੂੰ ਇੱਕ ਵਾਰ ਫਿਰ ਮਾਨਸਾ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਜਾਵੇਗਾ, ਪੁਲਿਸ ਲਾਰੈਂਸ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਹੈ। ਅਦਾਲਤ 'ਚ ਪੇਸ਼ੀ ਦੌਰਾਨ ਪੁਲੀਸ ਨੇ 35 ਪੰਨਿਆਂ ਦੀ ਰਿਪੋਰਟ ਪੇਸ਼ ਕੀਤੀ।