by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਨਿਰਮਲ ਸਿੰਘ ਕਾਹਲੋਂ ਦੇ ਭਤੀਜੇ ਸੰਦੀਪ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਹੋਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ।
ਜਿਕਰਯੋਗ ਹੈ ਕਿ ਪੁਲਿਸ ਨੇ ਗੈਂਗਸਟਰ ਸਾਜਨ ਕਲਿਆਣ ਨੂੰ ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੇ ਗੈਂਗਸਟਰ ਕਲਿਆਣ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲ ਤੇ ਇਕ ਹੋਰ ਕਾਰ ਬਰਾਮਦ ਕੀਤੀ ਹੈ।
ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਛੇ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਸਿੱਧੂ ਮੂਸੇਵਾਲਾ ਦਾ ਕਤਲ 1 ਕਰੋੜ ਰੁਪਏ ਲਈ ਹੋਇਆ ਸੀ। ਇਸ 'ਚ ਹਰ ਸ਼ਾਰਪ ਸ਼ੂਟਰ ਨੂੰ 5-5 ਲੱਖ ਰੁਪਏ ਮਿਲੇ ਹਨ। ਬਾਕੀ ਦੇ ਪੈਸੇ ਹੋਰ ਸਹਾਇਕਾਂ ਨੂੰ ਦੇ ਦਿੱਤੇ ਗਏ।