ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਕਰੀਬੀ ਅਤੇ ਮੈਨੇਜਰ ਕਹੇ ਜਾਂਦੇ ਸ਼ਗਨਪ੍ਰੀਤ ਨੇ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਆਖਰਕਾਰ ਹਾਈਕੋਰਟ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕਰ ਦਿੱਤੀ ਹੈ। ਵਿੱਕੀ ਦੇ ਕਤਲ ਤੋਂ ਬਾਅਦ ਵਿਦੇਸ਼ ਵਿੱਚ ਬੈਠੀ ਸ਼ਗਨਪ੍ਰੀਤ ਨੇ ਪੰਜਾਬ ਹਾਈ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਹਨ। ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਆਪਣੀ ਜਾਨ ਨੂੰ ਖਤਰਾ ਦੱਸਿਆ ਗਿਆ ਹੈ ਅਤੇ ਦੋਵਾਂ ਨੂੰ ਵੀ ਧਿਰ ਬਣਾਇਆ ਗਿਆ ਹੈ।
ਸ਼ਗਨ ਪ੍ਰੀਤ ਨੇ ਕਿਹਾ ਹੈ ਕਿ ਜਦੋਂ ਉਹ ਮੋਹਾਲੀ ਆਉਂਦੇ ਹਨ ਤਾਂ ਏਅਰਪੋਰਟ ਤੋਂ ਲੈ ਕੇ ਪੁਲਿਸ ਉਸ ਨੂੰ ਜਿੱਥੇ ਵੀ ਲਿਜਾਣਾ ਚਾਹੁੰਦੀ ਹੈ, ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ ਕਿਉਂਕਿ ਸਿੱਧੂ ਮੂਸੇ ਵਾਲਾ ਨੂੰ ਮਾਰਨ ਤੋਂ ਬਾਅਦ ਅਗਲਾ ਨਿਸ਼ਾਨਾ ਵਿਰੋਧੀ ਧੜਾ ਉਸ ਨੂੰ ਬਣਾ ਸਕਦਾ ਹੈ।
ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਲਾਰੈਂਸ ਗੈਂਗ ਨੇ ਗਾਇਕ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਸੀ। ਲਾਰੈਂਸ ਬਿਸ਼ਨੋਈ ਦਾ ਨਾਂ ਕਤਲ ਕੇਸ 'ਚ ਹੋਈਆਂ ਗ੍ਰਿਫ਼ਤਾਰੀਆਂ ਵਿੱਚ ਵਾਰ-ਵਾਰ ਆ ਰਿਹਾ ਸੀ।