by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ ਸੀ। ਹੁਣ ਸਿੱਧੂ ਦੀ ਮੌਤ ਤੋਂ ਬਾਅਦ ਉਸ ਦਾ ਦੂਜਾ ਗੀਤ ਵਾਰ ਰਿਲੀਜ਼ ਹੋਇਆ ਸੀ। ਜਿਸ ਤੋਂ ਕਾਫੀ ਲੋਕਾਂ ਨੇ ਪਿਆਰ ਦਿੱਤਾ ਹੈ ,ਹਾਲਾਂਕਿ ਹੁਣ ਇਸ ਗੀਤ ਤੇ ਮੁਸਲਿਮ ਭਾਈਚਾਰੇ ਵਲੋਂ ਇਤਰਾਜ਼ ਜਤਾਇਆ ਜਾ ਰਿਹਾ ਹੈ। ਇਤਰਾਜ਼ ਤੋਂ ਬਾਅਦ ਹੁਣ ਗੀਤ 'ਚੋ ਵਿਵਾਦਿਤ ਲਾਈਨ ਨੂੰ ਡਿਲੀਟ ਕਰ ਦਿੱਤਾ ਗਿਆ ਹੈ। ਇਨ੍ਹਾਂ ਲਾਈਨਾਂ ਨੂੰ ਆਡੀਓ ਫਾਰਮੇਟ 'ਵਿੱਚੋ ਡਿਲੀਟ ਕੀਤਾ ਗਿਆ ਹੈ । ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਹਰੀ ਸਿੰਘ ਨਲੂਆ ਤੇ ਮੁਹੰਮਦ ਖਾਨ ਦੀ ਇਕ ਜੰਗ ਦਾ ਜ਼ਿਕਰ ਕੀਤਾ ਹੈ । ਜਿਸ ਨੂੰ ਮੁਸਲਿਮ ਭਾਈਚਾਰੇ ਵਲੋਂ ਪੈਗੰਬਰ ਹਜ਼ਰਤ ਮੁਹੰਮਦ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ । ਸਿੱਧੂ ਦੇ ਕਤਲ ਤੋਂ ਬਾਅਦ SYL ਗੀਤ ਰਿਲੀਜ਼ ਕੀਤਾ ਗਿਆ ਸੀ । ਜਿਸ ਤੋਂ ਸਰਕਾਰ ਵਲੋਂ ਬੈਨ ਕਰ ਦਿੱਤਾ ਗਿਆ ਸੀ ।