ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਉਤੇ, ਮੁਸਤਫਾ ਨੇ ਮੰਗੀ ਮੁਆਫ਼ੀ, ਕਿਹਾ; ਮੈਂ ਤਾਂ ਕੁਰਾਨ ਸ਼ਰੀਫ਼ ਦੀ ਗੱਲ ਕਰ ਰਿਹਾ ਸੀ
by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਉਤੇ ਕਾਂਗਰਸੀ ਆਗੂ ਮੁਹੰਮਦ ਮੁਸਤਫਾ ਨੇ ਮੁਆਫੀ ਮੰਗੀ ਹੈ। ਮੁਸਤਫਾ ਨੇ ਕਿਹਾ ਜਦੋਂ ਇਹ ਵਾਕਿਆ ਹੋਇਆ ਮੈਂ ਤਾਂ ਕੁਰਾਨ ਸ਼ਰੀਫ ਦੀ ਗੱਲ ਕਰ ਰਿਹਾ ਸੀ। ਉਸ ਵੇਲੇ ਮੇਰੇ ਮੂੰਹ ਤੋਂ ਗੁਰੂ ਗ੍ਰੰਥ ਸਾਹਿਬ ਨਿਕਲ ਗਿਆ। ਮੈਂ ਗੁਰੂ ਗ੍ਰੰਥ ਸਾਹਿਬ ਦਾ ਬਹੁਤ ਸਤਿਕਾਰ ਕਰਦਾ ਹਾਂ। ਮੈਂ ਜਾਣਦਾ ਹਾਂ ਕਿ ਗੁਰੂ ਗ੍ਰੰਥ ਸਾਹਿਬ ਹੀ ਗੁਰੂ ਹਨ। ਮੈਂ ਆਪਣੇ ਸ਼ਬਦ ਵਾਪਸ ਲੈਂਦਾ ਹੋਇਆ ਹਾਂ, ਇਸ ਲਈ ਮੁਆਫੀ ਮੰਗਦਾ ਹਾਂ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਮੁਹੰਮਦ ਮੁਸਤਫਾ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ ਸੀ।