by vikramsehajpal
ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਤਖ਼ਤਾ ਪਲਟ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਮੇਰੇ ਪਿਤਾ ਜੀ ਅਸਤੀਫ਼ਾ ਦੇਣ ਜਾ ਰਹੇ ਹਨ। ਇਸ ਗੱਲ ਦੀ ਪੁਸ਼ਟੀ ਰਣਇੰਦਰ ਸਿੰਘ ਵੱਲੋਂ ਇਕ ਟਵੀਟ ਰਾਹੀਂ ਕੀਤੀ ਗਈ ਹੈ।
ਰਣਇੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਮੈਂ ਵੀ ਆਪਣੇ ਪਿਤਾ ਜੀ ਨਾਲ ਇਸ ਦੇ ਲਈ ਰਾਜ ਭਵਨ ਜਾ ਰਿਹਾ ਹੈ। ਉਨ੍ਹਾਂ ਨੇ ਟਵੀਟ 'ਚ ਕਿਹਾ ਕਿ ਉਨ੍ਹਾਂ ਦੇ ਪਿਤਾ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਗਵਰਨਰ ਨੂੰ ਅਸਤੀਫ਼ਾ ਸੌਂਪਣਗੇ ਅਤੇ ਇਕ ਨਵੀਂ ਸ਼ੁਰੂਆਤ ਕਰਨਗੇ। ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ।
ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਅੱਜ ਸ਼ਾਮ 5 ਵਜੇ ਰੱਖੀ ਗਈ ਹੈ, ਜਿਸ ਤੋਂ ਬਾਅਦ ਸਵੇਰ ਤੋਂ ਹੀ ਪੰਜਾਬ ਕਾਂਗਰਸ 'ਚ ਸਿਆਸੀ ਘਮਾਸਾਨ ਮਚਿਆ ਹੋਇਆ ਹੈ।