
ਬੈਂਕਾਕ (ਨੇਹਾ): ਮਿਆਂਮਾਰ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮਾਂਡਲੇ ਨੇੜੇ ਅੱਜ 5.1 ਤੀਬਰਤਾ ਦਾ ਭੂਚਾਲ ਆਇਆ। ਜ਼ਿਕਰਯੋਗ ਹੈ ਕਿ ਮਿਆਂਮਾਰ ਵਿਚ 7.7 ਸ਼ਿੱਦਤ ਵਾਲੇ ਭੂਚਾਲ ਤੋਂ ਬਾਅਦ ਕਈ ਵਾਰ ਭੂਚਾਲ ਦੇ ਝਟਕੇ ਆ ਚੁੱਕੇ ਹਨ। ਸ਼ੁੱਕਰਵਾਰ ਨੂੰ 7.7 ਤੀਬਰਤਾ ਵਾਲੇ ਭੂਚਾਲ ਨਾਲ ਕਈ ਇਮਾਰਤਾਂ ਢਹਿ ਗਈਆਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ ਸੀ। ਇਸ ਭੂਚਾਲ ਨਾਲ ਹੁਣ ਤੱਕ 1,700 ਤੋਂ ਵੱਧ ਲੋਕਾਂ ਦੀ ਮੌਤ ਦੀ ਖ਼ਬਰ ਹੈ ਅਤੇ 3,400 ਤੋਂ ਵੱਧ ਲੋਕ ਲਾਪਤਾ ਹਨ ਪਰ ਮੌਤਾਂ ਦੀ ਗਿਣਤੀ ਵਧਣ ਦੀ ਉਮੀਦ ਹੈ। ਇਸ ਭੂਚਾਲ ਤੋਂ ਬਾਅਦ ਲੋਕ ਸਹਿਮੇ ਹੋਏ ਹਨ। ਦੂਜੇ ਪਾਸੇ ਦੇਸ਼ ਦੀ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਨੇ ਰਾਹਤ ਕਾਰਜ ਤੇਜ਼ ਕਰ ਦਿੱਤੇ ਹਨ