by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਨੂੰ ਇਨਫੈਕਸ਼ਨ ਕਾਰਨ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ ਹੈ। ਜਿਸ ਕਾਰਨ ਉਹ ਲਾਹੌਰ ਵਿੱਚ ਇੰਗਲੈਂਡ ਖਿਲਾਫ ਹੋਣ ਵਾਲੇ ਪੰਜਵੇ T - 20 ਅੰਤਰਰਾਸ਼ਟਰੀ ਮੈਚ ਵਿੱਚ ਨਹੀਂ ਖੇਡ ਸਕਦੇ ਹਨ। ਦੱਸ ਦਈਏ ਕਿ ਪੰਜਵੇ T - 20 ਮੈਚ 'ਚ ਨਸੀਮ ਦੀ ਜਗ੍ਹਾ ਪੱਕੀ ਸੀ ਪਰ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਦਾ ਇਲਾਜ਼ ਹਸਪਤਾਲ 'ਚ ਚੱਲ ਰਿਹਾ ਹੈ। ਪਾਕਿਸਤਾਨ ਕ੍ਰਿਕਟ ਬੋਰਡ ਨੇ ਕਿਹਾ ਕਿ ਵਾਇਰਲ ਇਨਫੈਕਸ਼ਨ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਸੀ ਪਰ ਹੁਣ ਉਹ ਠੀਕ ਮਹਿਸੂਸ ਕਰ ਰਹੇ ਹਨ। ਉਹ ਅੱਜ ਨਹੀਂ ਖੇਡ ਸਕਦੇ ਹਨ ਬਾਕੀ ਮੈਚਾਂ ਨੂੰ ਲੈ ਕੇ ਹਾਲੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ ।