by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਅਪਰਾਧਕ ਘਟਨਾਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਹੁਣ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਪੁੱਤ ਅਜੈਵੀਰ ਸਿੰਘ ਲਾਲਪੁਰਾ 'ਤੇ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ । ਜਾਣਕਾਰੀ ਅਨੁਸਾਰ ਅਜੈਵੀਰ ਲਾਲਪੁਰਾ ਆਪਣੇ ਦੋਸਤ ਸੁਰਿੰਦਰਪਾਲ ਦੇ ਨਾਲ ਚੰਡੀਗੜ੍ਹ ਤੋਂ ਕਿਸੇ ਸਮਾਗਮ 'ਚ ਸ਼ਾਮਲ ਹੋ ਕੇ ਵਾਪਸ ਆਪਣੀ ਗੱਡੀ 'ਚ ਆ ਰਹੇ ਸੀ । ਇਸ ਦੌਰਾਨ ਇਕ ਸਵਿਫਟ ਕਾਰ ਨੇ ਉਨ੍ਹਾਂ ਦੀ ਗੱਡੀ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਤੇ ਉਨ੍ਹਾਂ ਗੱਡੀ 'ਚ ਸਵਾਰ ਬਦਮਾਸ਼ਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰਾ ਪਾ ਲਿਆ। ਇਸ ਤੋਂ ਬਾਅਦ ਕਾਰ 'ਚੋ ਉਤਰ ਕੇ ਨੌਜਵਾਨਾਂ ਨੇ ਪਿਸਤੌਲ ਦਿਖਾ ਕੇ ਉਨ੍ਹਾਂ ਨੂੰ ਗੱਡੀ 'ਚੋ ਉਤਰਨ ਲਈ ਕਿਹਾ। ਇਸ ਦੌਰਾਨ ਨਹੀਂ ਉਨ੍ਹਾਂ ਦੀ ਨੌਜਵਾਨਾਂ ਨਾਲ ਬਹਿਸ ਹੋ ਗਈ। ਦੋਸ਼ੀਆਂ ਦੀ ਪਛਾਣ ਜਸਪ੍ਰੀਤ ਸਿੰਘ ਤੇ ਜਸਕਰਨ ਸਿੰਘ ਦੇ ਰੂਪ ਵਿੱਚ ਹੋਈ ਹੈ ।