by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਦੋਸ਼ ਲਗਾਇਆ ਹੈ ਕਿ ਉੱਤਰ ਪ੍ਰਦੇਸ਼ 'ਚ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੌਰਾਨ ਸੱਤਾਧਾਰੀ ਦਲ ਗਲਤ ਤਰੀਕਿਆਂ ਦਾ ਇਸਤੇਮਾਲ ਕਰ ਕੇ ਵੋਟਾਂ ਦੀ ਗਿਣਤੀ ਪ੍ਰਭਾਵਿਤ ਕਰ ਸਕਦਾ ਹੈ।
ਨਵੀਨ ਮੰਡੀ ਉਹ ਖੇਤਰ ਹੈ, ਜਿੱਥੇ ਵੋਟਿੰਗ ਤੋਂ ਬਾਅਦ ਈ.ਵੀ.ਐੱਮ. ਰੱਖੀ ਜਾ ਰਹੀ ਹੈ। ਇਸ ਦੌਰਾਨ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਵਧੀਕ ਚੋਣ ਅਫ਼ਸਰ ਨਰਿੰਦਰ ਬਹਾਦਰ ਸਿੰਘ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਸਖ਼ਤ ਸੁਰੱਖਿਆ ਅਤੇ ਚੋਣ ਕਮਿਸ਼ਨ ਦੇ ਨਿਰਦੇਸ਼ ਦੇ ਅਧੀਨ ਨਿਰਪੱਖ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ 'ਚ ਪਹਿਲੇ ਗੇੜ 'ਚ ਮੁਜ਼ੱਫਰਨਗਰ, ਬੁਢਾਨਾ, ਪਿਰਕਾਜੀ, ਖਤੋਲੀ, ਮੁਰਾਪੁਰ ਅਤੇ ਚਰਥਵਾਲ ਸਮੇਤ 6 ਵਿਧਾਨ ਸਭਾ ਸੀਟਾਂ 'ਤੇ 10 ਫਰਵਰੀ ਨੂੰ ਵੋਟਿੰਗ ਹੋਈ ਸੀ।