by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੱਸ ਦਈਏ ਕਿ ਨਵਜੋਤ ਸਿੱਧੂ ਦੀ ਭੈਣ ਵੋਟਾਂ ਪੈਣ ਤੋਂ ਕੁੱਝ ਸਮੇਂ ਪਹਿਲੇ ਹੀ ਮੀਡਿਆ ਸਾਹਮਣੇ ਆਈ ਸੀ। ਉਹਨਾਂ ਨੇ ਨਵਜੋਤ ਸਿੰਘ ਸਿੱਧੂ ਤੇ ਕਈ ਗੰਭੀਰ ਆਰੋਪ ਵੀ ਲਗਾਏ ਸੀ। ਉਨ੍ਹਾਂ ਨੇ ਕਿਹਾ ਕਿ ਉਹ ਸਿਰਫ ਅਪਣੀ ਮਾਂ ਨੂੰ ਇਨਸਾਫ ਦਿਵਾਉਣਾ ਹੈ। ਜਿਸ ਤੋਂ ਬਾਅਦ ਉਸ ਨੇ ਸਿੱਧੂ ਖ਼ਿਲਾਫ਼ ਕੌਮੀ ਮਹਿਲਾ ਕਮਿਸ਼ਨ ਵਿਚ ਸ਼ਿਕਾਇਤ ਦਰਜ ਕਰਾਈ ਸੀ।
ਜਿਸ ਨੂੰ ਦੇਖਦੇ ਅੱਜ ਨੈਸ਼ਨਲ ਮਹਿਲਾ ਕਮਿਸ਼ਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਅਤੇ ਡਾ. ਹਰਬਿੰਦਰ ਸਿੰਘ ਤੂਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਮਾਮਲੇ ਵਿੱਚ ਡੀਸੀਪੀ ਲੁਧਿਆਣਾ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੀਸੀਪੀ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਤੇ 15 ਦਿਨਾਂ ਦੇ ਅੰਦਰ ਕੀਤੀ ਗਈ ਕਾਰਵਾਈ ਬਾਰੇ ਕਮਿਸ਼ਨ ਨੂੰ ਸੂਚਿਤ ਕਰਨ ਲਈ ਕਿਹਾ।