by vikramsehajpal
ਦਿੱਲੀ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਤੋਂ ਖ਼ਾਲੀ ਹੱਥ ਵਾਪਸ ਪਰਤਣਾ ਪਿਆ ਹੈ ਕਿਉਂਕਿ ਉਨ੍ਹਾਂ ਦੀ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਨਹੀਂ ਹੋ ਸਕੀ, ਜਿਸ ਤੋਂ ਬਾਅਦ ਨਵਜੋਤ ਸਿੱਧੂ ਦਿੱਲੀ ਤੋਂ ਵਾਪਸ ਮੁੜ ਆਏ। ਦਰਅਸਲ ਬੀਤੇ ਦਿਨ ਨਵਜੋਤ ਸਿੱਧੂ ਅਚਾਨਕ ਦਿੱਲੀ ਚਲੇ ਗਏ ਸਨ।
ਚਰਚਾ ਸੀ ਕਿ ਨਵਜੋਤ ਸਿੱਧੂ ਦਿੱਲੀ 'ਚ ਹਾਈਕਮਾਨ ਨਾਲ ਮੁਲਾਕਾਤ ਕਰ ਸਕਦੇ ਹਨ।ਕਿਹਾ ਜਾ ਰਿਹਾ ਸੀ ਕਿ ਨਵਜੋਤ ਸਿੱਧੂ 18 ਸੂਤਰੀ ਏਜੰਡੇ 'ਤੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਇਕ ਵਿਸਤ੍ਰਿਤ ਰਿਪੋਰਟ ਹਾਈਕਮਾਨ ਨੂੰ ਸੌਂਪ ਸਕਦੇ ਹਨ ਪਰ ਅਜਿਹਾ ਨਹੀਂ ਹੋ ਸਕਿਆ।
ਦੱਸ ਦੇਈਏ ਕਿ ਨਵਜੋਤ ਸਿੱਧੂ ਉਸ ਸਮੇਂ ਦਿੱਲੀ ਚਲੇ ਗਏ, ਜਦੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਦੌਰੇ 'ਤੇ ਸਨ ਅਤੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ।