by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਜਲੰਧਰ ਤੇ ਅੰਮ੍ਰਿਤਸਰ ਦਾ ਦੌਰਾ ਕਰਨਗੇ। ਦੱਸਿਆ ਜਾ ਰਿਹਾ ਨਵਜੋਤ ਸਿੱਧੂ ਕਰੀਬ 1 ਵਜੇ ਜਲੰਧਰ ਸੰਤੋਖ ਸਿੰਘ ਚੋਧਰੀ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਇਸ ਤੋਂ ਬਾਅਦ 4 ਵਜੇ ਦੇ ਕਰੀਬ ਸਿੱਧੂ ਅੰਮ੍ਰਿਤਸਰ ਲਈ ਰਵਾਨਾ ਹੋਣਗੇ । ਦੱਸ ਦਈਏ ਕਿ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਉਹ ਪਹਿਲੀ ਵਾਰ ਆਪਣੇ ਹਲਕੇ ਅੰਮ੍ਰਿਤਸਰ ਜਾ ਰਹੇ ਹਨ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨਵਜੋਤ ਸਿੱਧੂ ਪਹਿਲਾਂ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ - ਪਿਤਾ ਨੂੰ ਮਿਲੇ ।