ਨਿਊਜ਼ ਬਦੇਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬੀਤੀ ਦਿਨੀਂ ਆਪਣੀ ਸਜ਼ਾ ਪੂਰੀ ਕਰਕੇ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਉਨ੍ਹਾਂ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣ ਦਾ ਐਲਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਨਵਜੋਤ ਸਿੱਧੂ 3 ਅਪ੍ਰੈਲ ਨੂੰ ਮੂਸੇਵਾਲਾ ਦੀ ਹਵੇਲੀ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਨਵਜੋਤ ਸਿੱਧੂ ਨੇ ਕਿਹਾ ਉਹ ਜਲਦ ਹੀ ਮੂਸੇਵਾਲਾ ਦੇ ਘਰ ਜਾ ਕੇ ਉਸ ਦੇ ਮਾਪਿਆਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਨੇ ਕਿਹਾ ਜੇਕਰ ਗਾਇਕ ਸਿੱਧੂ ਮੂਸੇਵਾਲਾ ਵਾਲੇ ਦਾ ਸ਼ਰੇਆਮ ਕਤਲ ਹੋ ਸਕਦਾ ਹੈ ਤੇ ਉਸ ਦੇ ਕਾਤਲ ਫੜੇ ਨਹੀ ਜਾ ਸਕਦੇ ਤਾਂ ਸਰਕਾਰ ਕੋਲੋਂ ਹੋਰ ਕੀ ਆਸ ਰੱਖੀ ਜਾ ਸਕਦੀ ਹੈ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਕਾਂਗਰਸ 'ਚ ਸ਼ਾਮਲ ਹੋਇਆ ਸੀ ਤੇ ਮਾਨਸਾ ਤੋਂ ਵਿਧਾਇਕ ਦੀ ਚੋਣ ਲੜੀ ਸੀ। ਦੱਸਣਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਕਈ ਗੈਂਗਸਟਰਾਂ ਕੋਲੋਂ ਹਾਲੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸਿੱਧੂ ਦੇ ਕਤਲ ਦੀ ਜਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਲਈ ਸੀ। ਸਿੱਧੂ ਦੇ ਮਾਪੇ ਅਜੇ ਤੱਕ ਵੀ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰ ਰਹੇ ਹਨ ।