by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੱਡਾ ਹਮਲਾ ਕੀਤਾ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਭਗਵੰਤ ਮਾਨ ਰਬੜ ਦਾ ਗੁੱਡਾ ਬਣੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਜੋ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਬੋਲਦਾ ਹੈ, ਉਸ ਦੇ ਖ਼ਿਲਾਫ਼ ਪੰਜਾਬ 'ਚ ਪਰਚੇ ਕੱਟੇ ਜਾ ਰਹੇ ਹਨ। ਨਵਜੋਤ ਸਿੱਧੂ ਨੇ ਸੂਬੇ ਦੀ ਕਾਨੂੰਨ ਵਿਵਸਥਾ ਸਮੇਤ ਕਈ ਹੋਰ ਮੁੱਦਿਆਂ 'ਤੇ ਉਨ੍ਹਾਂ ਨਾਲ ਚਰਚਾ ਕੀਤੀ।
ਨਵਜੋਤ ਸਿੱਧੂ ਨੇ ਕਿਹਾ ਕਿ ਸੂਬੇ ਦੀ ਕਾਨੂੰਨ-ਵਿਵਸਥਾ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ ਅਤੇ ਪੰਜਾਬ 'ਚ ਜਾਨ ਅਤੇ ਮਾਲ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਦਿੱਲੀ ਮਾਡਲ ਨਹੀਂ ਚੱਲੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਆਪਣੇ ਸਿਆਸੀ ਸੁਆਰਥਾਂ ਲਈ ਪੰਜਾਬ ਪੁਲਿਸ ਦਾ ਇਸਤੇਮਾਲ ਕਰ ਰਹੇ ਹਨ।