by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਸਜ਼ਾ ਹੋਣ ਤੋਂ ਬਾਅਦ ਪਟਿਆਲਾ ਦੀ ਸੈਂਟਰਲ ਜੇਲ੍ਹ ਦੇ ਦਫ਼ਤਰ 'ਚ ਕਲਰਕ ਦੇ ਕੰਮ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਜੇਲ੍ਹ ਸੁਪਰੀਡੈਂਟ ਮਨਜੀਤ ਸਿੰਘ ਟੀਵਾਨਾ ਨੇ ਕਿਹਾ ਕਿ ਸਿੱਧੂ ਪੜ੍ਹੇ- ਲਿਖੇ ਹਨ ਇਸ ਕਾਰਨ ਉਨ੍ਹਾਂ ਨੂੰ ਇਹ ਕੰਮ ਦਿੱਤਾ ਗਿਆ ਹੈ ਪਰ ਇਸ ਦੇ ਨਾਲ ਹੀ ਜੇਲ੍ਹ 'ਚ ਸਿੱਧੂ ਦੀ ਸੁਰੱਖਿਆ ਵੀ ਜੇਲ੍ਹ ਪ੍ਰਸ਼ਾਸਨ ਲਈ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੀ ਲਾਪਰਵਾਹੀ ਨਹੀਂ ਕੀਤੀ ਜਾ ਸਕਦੀ।
ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਸਿੱਧੂ ਨੂੰ ਜੇਲ੍ਹ ਦੀ ਫੈਕਟਰੀ 'ਚ ਬਿਸਕੁਟ ਜਾਂ ਫਿਰ ਫਰਨੀਚਰ ਬਣਾਉਣ ਦਾ ਕੰਮ ਦਿੱਤਾ ਜਾ ਸਕਦਾ ਹੈ ਪਰ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਸਵਾਲ ਉੱਠ ਰਹੇ ਸੀ ਜਿਸ ਕਾਰਨ ਉਨ੍ਹਾਂ ਨੂੰ ਇਹ ਕੰਮ ਸੌਂਪਣ ਦਾ ਫ਼ੈਸਲਾ ਕੀਤਾ ਗਿਆ ਹੈ।