by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਨਵਜੋਤ ਸਿੰਘ ਸਿੱਧੂ 34 ਸਾਲ ਪੁਰਾਣੇ ਰੋਡ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਸੁਪਰੀਮ ਕੋਰਟ ਨੇ ਇਕ ਸਾਲ ਦੀ ਸਜ਼ਾ ਸੁਣਾਈ ਹੈ । ਨਵਜੋਤ ਸਿੰਘ ਨੇ ਨਵਰਾਤਿਆਂ ਦੌਰਾਨ ਮੌਨ ਵਰਤ ਰੱਖਣ ਦਾ ਫੈਸਲਾ ਲਿਆ ਹੈ। ਇਸ ਬਾਰੇ ਜਾਣਕਾਰੀ ਨਵਜੋਤ ਸਿੰਘ ਦੀ ਪਤਨੀ ਨੇ ਸੋਸ਼ਲ ਮੀਡਿਆ 'ਤੇ ਪੋਸਟ ਪਾ ਕੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਉਹ 5 ਅਕਤੂਬਰ ਤੋਂ ਬਾਅਦ ਹੀ ਸਾਰੀਆਂ ਨੂੰ ਮਿਲਣਗੇ।