by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਜੇਲ੍ਹ 'ਚੋ ਰਿਹਾਅ ਨਹੀ ਹੋਣਗੇ। ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਖੁਦ ਟਵੀਟ ਕਰਕੇ ਸਰਕਾਰ 'ਤੇ ਹਮਲਾ ਬੋਲਿਆ ਤੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਖੂੰਖਾਰ ਜਾਨਵਰ ਦੀ ਕੈਟਾਗਿਰੀ 'ਚ ਆਉਂਦੇ ਹਨ। ਇਸ ਲਈ ਸਰਕਾਰ ਉਨ੍ਹਾਂ ਨੂੰ 26 ਜਨਵਰੀ ਦੀ ਰਾਹਤ ਨਹੀਂ ਦੇਣਾ ਚਾਹੁੰਦੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਸਿਆਸਤ ਵਿੱਚ ਨਵਜੋਤ ਸਿੰਘ ਸਿੱਧੂ ਦੇ ਬਾਹਰ ਆਉਣ ਨੂੰ ਲੈ ਕੇ ਚਰਚਾ ਚੱਲ ਰਹੀ ਸੀ ਤੇ ਇਸ ਦੇ ਨਾਲ ਹੀ ਕਾਂਗਰਸ ਦੇ ਆਗੂਆਂ ਵਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਸਨ। ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਦਿੱਲੀ ਪਹੁੰਚ ਕੇ ਪ੍ਰਿਯੰਕਾ ਗਾਂਧੀ ਤੇ ਕਾਂਗਰਸ ਪ੍ਰਧਾਨ ਖੜਗੇ ਨਾਲ ਮੁਲਾਕਤ ਕੀਤੀ ਸੀ।