ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟਰੇਟ ਨੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਏਰੀਏ ਵਿੱਚ ਗੈਰ ਕਾਨੂੰਨੀ ਢੰਗ ਨਾਲ ਇਕੱਠੇ ਹੋਣ ‘ਤੇ ਲਗਾਈ ਪਾਬੰਦੀ

by jagjeetkaur

ਨਵਾਂਸ਼ਹਿਰ : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਨਿਯਤ ਕੀਤੇ ਗਏ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਏਰੀਏ ਵਿੱਚ ਗੈਰ ਕਾਨੂੰਨੀ ਢੰਗ ਨਾਲ ਇਕੱਠੇ ਹੋਣ (Unlawful Assemblies), ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਪਬਲਿਕ ਮੀਟਿੰਗ ਕਰਨ, ਨਾਹਰੇ ਲਾਉਣ, ਵਿਖਾਵਾ ਕਰਨ ਆਦਿ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀ/ਕਰਮਚਾਰੀ ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਧਾਰਮਿਕ ਰਸਮਾਂ, ਸ਼ਾਦੀਆਂ, ਸਰਕਾਰੀ ਫੰਕਸ਼ਨਾ ਅਤੇ ਮ੍ਰਿਤਕਾਂ ਦੇ ਸੰਸਕਾਰ ਕਰਨ ਸਬੰਧੀ ਹੋਣ ਵਾਲੇ ਇੱਕਠ ਤੇ ਵੀ ਲਾਗੂ ਨਹੀਂ ਹੋਵੇਗਾ। ਇਹ ਹੁਕਮ 01 ਜੂਨ, 2024 ਨੂੰ ਚੋਣਾਂ ਵਾਲੇ ਦਿਨ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਹੋਵੇਗਾ।