by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਦੇ ਹਾਲ 'ਚ ਨਿਰਮਿਤ ਇਕ ਕੈਂਪ 'ਚ ਗੋਲੀਬਾਰੀ ਕਰ ਦਿੱਤੀ। ਪੁਲਿਸ ਜਨਰਲ ਇੰਸਪੈਕਟਰ ਸੁੰਦਰਰਾਜ ਪੀ ਨੇ ਦੱਸਿਆ ਕਿ ਚਿੰਤਾਗੁਫ਼ਾ ਥਾਣਾ ਖੇਤਰ ਦੇ ਏਲਮਾਗੁੰਡਾ ਕੈਂਪ ਦੇ ਨੇੜੇ-ਤੇੜੇ ਨਕਸਲੀਆਂ ਦੇ ਇਕ ਸਮੂਹ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਉੱਥੇ ਤਾਇਨਾਤ ਸੁਰੱਖਿਆ ਫ਼ੋਰਸਾਂ ਨੇ ਜਵਾਬੀ ਕਾਰਵਾਈ ਕੀਤੀ।
ਆਈ.ਜੀ.ਪੀ. ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਨਕਸਲੀ ਉੱਥੋਂ ਫਰਾਰ ਹੋ ਗਏ। ਹਮਲਾਵਰ ਨਕਸਲੀਆਂ ਦੀ ਖੋਜ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਕੈਂਪ 'ਚ ਮੌਜੂਦ ਹੋਰ ਜਵਾਨਾਂ ਅਤੇ ਅਧਿਕਾਰੀਆਂ ਨੇ ਜ਼ਖ਼ਮੀ ਜਵਾਨਾਂ ਨੂੰ ਹਸਪਤਾਲ ਪਹੁੰਚਾਇਆ।