ਗੁਆਂਢੀ ਨੌਜਵਾਨ ਨੇ ਨਾਬਾਲਿਗ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਗੁਆਂਢ 'ਚ ਰਹਿੰਦੇ ਨੌਜਵਾਨ ਨੇ ਇੱਕ ਨਾਬਾਲਿਗ ਕੁੜੀ ਨੂੰ ਹਵਸ ਦਾ ਸ਼ਿਕਾਰ ਬਣਾਇਆ। ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਦੋਸ਼ੀ ਦੀ ਪਛਾਣ 19 ਸਾਲਾਂ ਮਨੀ ਦੇ ਰੂਪ 'ਚ ਹੋਈ ਹੈ। ਪੀੜਤ ਕੁੜੀ ਦੀ ਮਾਂ ਨੇ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ 14 ਸਾਲਾਂ ਨਾਬਾਲਿਗ ਧੀ ਘਰ ਵਿੱਚ ਇੱਕਲੀ ਸੀ। ਇਸ ਦਾ ਫਾਇਦਾ ਚੁੱਕਦੇ ਹੋਏ ਗੁਆਂਢ 'ਚ ਰਹਿਣ ਵਾਲੇ ਮਨੀ ਨੇ ਘਰ ਅੰਦਰ ਦਾਖ਼ਲ ਹੋ ਨਾਬਾਲਿਗ ਧੀ ਨਾਲ ਜਬਰ ਜ਼ਨਾਹ ਕੀਤਾ । ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ। ਜਿਸ ਕੋਲੋਂ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।