ਛੋਟੇ ਭਰਾ ਨੇਪਾਲ ਨੇ ਵੱਡੇ ਭਰਾ ਭਾਰਤ ਨੂੰ ਦਿੱਤੀ ਵਧਾਈ ,17ਅਗਸਤ ਨੂੰ ਦੋਹਾਂ ਦੇਸ਼ਾਂ ‘ਚ ਹੋਵੇਗਾ ਮੁੱਖ ਸੰਵਾਦ

by

ਨਵੀਂ ਦਿੱਲੀ:ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਆਜ਼ਾਦੀ ਦਿਹਾੜੇ ਮੌਕੇ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਫੋਨ 'ਤੇ ਗੱਲਬਾਤ ਕੀਤੀ।ਦੱਸ ਦੇਈਏ ਕਿ ਪਿਛਲੇ ਦਿਨੀਂ ਭਾਰਤ ਅਤੇ ਨੇਪਾਲ ਵਿਚਾਲੇ ਤਣਾਅ ਚੱਲ ਰਿਹਾ ਹੈ। ਨੇਪਾਲ ਨੇ ਮਈ 'ਚ ਇਕ ਨਵਾਂ ਰਾਜਨੀਤਿਕ ਨਕਸ਼ਾ ਜਾਰੀ ਕੀਤਾ। ਉਨ੍ਹਾਂ ਭਾਰਤ ਵਿੱਚ ਹੋਣ ਦਾ ਦਾਅਵਾ ਕਰਨ ਵਾਲੀਆਂ ਥਾਵਾਂ ਵੀ ਸ਼ਾਮਲ ਕੀਤੀਆਂ। ਨੇਪਾਲ ਦੇ ਇਸ ਫੈਸਲੇ ਨਾਲ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ 'ਚ ਹੋਰ ਖਟਾਸ ਵਧ ਗਈ ਹੈ। ਪਰ ਹੁਣ ਹਾਲਾਤ ਕੁਝ ਸੁਧਰਦੇ ਨਜ਼ਰ ਆ ਆ ਰਹੇ ਹਨ  ਓਲੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 74 ਵੇਂ ਸੁਤੰਤਰਤਾ ਦਿਹਾੜੇ ਦੀ ਵਧਾਈ ਦਿੱਤੀ।

ਇਸ ਦੇ ਨਾਲ ਹੀ, ਉਨ੍ਹਾਂ ਸੰਯੁਕਤ ਰਾਸ਼ਟਰ ਸੁੱਰਖਿਆ ਪਰਿਸ਼ਦ ਦੇ ਇੱਕ ਅਸਥਾਈ ਮੈਂਬਰ ਵਜੋਂ ਭਾਰਤ ਦੀ ਤਾਜ਼ਾ ਚੋਣ ਨੂੰ ਵੀ ਵਧਾਈ ਦਿੱਤੀ। ਅਤੇ ਇਸਦੇ ਨਾਲ ਹੀ ਭਾਰਤੀ ਰਾਜਦੂਤ ਵਿਜੇ ਮੋਹਨ ਕਵਾਤਰਾ ਅਤੇ ਨੇਪਾਲ ਦੇ ਵਿਦੇਸ਼ ਸਕੱਤਰ ਸ਼ੰਕਰ ਦਾਸ ਬੈਰਾਗੀ 17 ਅਗਸਤ ਨੂੰ ਦੁਵੱਲੀ ਗੱਲਬਾਤ ਕਰਨਗੇ। ਮਈ ਵਿੱਚ ਨੇਪਾਲ ਦੇ ਨਵੇਂ ਰਾਜਨੀਤਿਕ ਨਕਸ਼ੇ ਦੇ ਜਾਰੀ ਹੋਣ ਕਰਕੇ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਤਣਾਅ ਪੈਦਾ ਹੋਣ ਤੋਂ ਬਾਅਦ ਇਹ ਪਹਿਲਾ ਮੁਖ ਸੰਵਾਦ ਹੋਏਗਾ।