by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਧੂਰੀ ਸ਼ਹਿਰ 'ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਰੁੱਖ ਨਾਲ ਲਟਕਦੀ ਹੋਈ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਜਾਣਕਾਰੀ ਮਿਲਣ ਮਗਰੋਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਵੱਜੋਂ ਹੋਈ ਹੈ।
ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਬਲਬੀਰ ਸਿੰਘ ਦਾ ਆਪਣੇ ਮਾਮੇ ਨਾਲ ਕੋਈ ਘਰੇਲੂ ਮਾਮਲਾ ਚੱਲ ਰਿਹਾ ਸੀ, ਜਿਸ ਕਾਰਨ 2 ਬੰਦੇ ਉਨ੍ਹਾਂ ਦੇ ਘਰ ਆਏ ਅਤੇ ਉਨ੍ਹਾਂ ਨੇ ਉਸ ਦੇ ਪਿਤਾ ਦੇ ਥੱਪੜ ਮਾਰ ਦਿੱਤੇ। ਇਸ ਤੋਂ ਬਾਅਦ ਉਕਤ ਬੰਦੇ ਉਸ ਦੇ ਪਿਤਾ ਨੂੰ ਨਾਲ ਲੈ ਕੇ ਚਲੇ ਗਏ।ਉਨ੍ਹਾਂ ਨੂੰ ਫੋਨ ਆਇਆ ਕਿ ਉਸ ਦੇ ਪਿਤਾ ਨੇ ਖ਼ੁਦਕੁਸ਼ੀ ਕਰ ਲਈ ਹੈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।