by vikramsehajpal
ਨਵੀਂ ਦਿੱਲੀ (ਦੇਵ ਇੰਦਰਜੀਤ)- ਭਾਰਤ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨੇ ਸ਼ਨਿਚਰਵਾਰ ਨੂੰ ਨਵੇਂ ਮਾਮਲਿਆਂ ਦਾ ਇਕ ਹੋਰ ਰਿਕਾਰਡ ਬਣਾ ਦਿੱਤਾ।
ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਬੀਤੇ 24 ਘੰਟਿਆਂ 'ਚ ਦੇਸ਼ ਵਿਚ ਕੋਵਿਡ -19 ਦੇ 2,34,691 ਨਵੇਂ ਮਾਮਲੇ ਆਏ ਤੇ 1341 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਦੇਸ਼ ਵਿਚ ਹੁਣ ਤਕ ਕੁੱਲ ਇਨਫੈਕਟਿਡਾਂ ਦਾ ਅੰਕੜਾ 1,45,26,609 ਹੋ ਗਿਆ ਤੇ ਮਰਨ ਵਾਲਿਆਂ ਦੀ ਗਿਣਤੀ 1,75,649 ਹੋ ਗਈ ਹੈ। ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਫਿਲਹਾਲ ਦੇਸ਼ ਵਿਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 16,79,740 ਹੈ ਤੇ ਡਿਸਚਾਰਜ ਹੋਏ ਮਾਮਲਿਆਂ ਦੀ ਕੁੱਲ ਗਿਣਤੀ 1,26,71,220 ਹੈ। ਜਿੱਥੋਂ ਤਕ ਕੋਰੋਨਾ ਵੈਕਸੀਨੇਸ਼ਨ ਦੀ ਗੱਲ ਹੈ ਤਾਂ ਦੇਸ਼ ਵਿਚ 16 ਜਨਵਰੀ ਤੋਂ ਲੈ ਕੇ ਹੁਣ ਤਕ ਕੁੱਲ 11,99,37,641 ਲੋਕਾਂ ਨੂੰ ਵੈਕਸੀਨ ਦੀ ਖ਼ੁਰਾਕ ਦਿੱਤੀ ਜਾ ਚੁੱਕੀ ਹੈ।