ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਬੀਤੀ ਦੀਨੀ ਇੱਕ ਮਾਮਲਾ ਸਾਹਮਣੇ ਆਇਆ ਸੀ ,ਜਿੱਥੇ ਮਹਿਲਾ ਜੱਜ ਦੀ ਸਰਕਾਰੀ ਰਿਹਾਇਸ਼ 'ਤੇ ਚੋਰੀ ਹੋਈ ਸੀ। ਇਸ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਦੱਸਿਆ ਜਾ ਰਿਹਾ ਇਸ ਮਾਮਲੇ ਵਿੱਚ ਮਹਿਲਾ ਜੱਜ ਦੇ ਘਰ ਸਫਾਈ ਦਾ ਕੰਮ ਕਰਨ ਵਾਲੀ ਕੁੜੀ ਮਮਤਾ ਨੂੰ ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਵਲੋਂ ਦੇਰ ਰਾਤ ਗੰਭੀਰ ਹਾਲਤ 'ਚ ਹਸਪਤਾਲ ਭਰਤੀ ਕਰਵਾਇਆ ਗਿਆ, ਉੱਥੇ ਹੀ ਕੁੜੀ ਨੇ ਦੋਸ਼ ਲਗਾਏ ਹਨ ਕਿ ਮਹਿਲਾ ਜੱਜ ਦੇ ਘਰ ਹੋਏ ਚੋਰੀ ਮਾਮਲੇ ਵਿੱਚ ਪੁਲਿਸ ਨੇ ਉਸ ਨੂੰ ਪੁੱਛਗਿੱਛ ਲਈ ਬੁਲਾ ਕੇ ਥਰਡ ਡਿਗਰੀ ਦਾ ਤਸ਼ੱਦਦ ਕੀਤਾ।
ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਨੇ ਕਿਹਾ ਕਿ ਜੇਕਰ ਕੁੜੀ ਨੂੰ ਇਨਸਾਫ ਨਾ ਮਿਲਿਆ ਤਾਂ ਸੰਘਰਸ਼ ਵੱਡੇ ਪੱਧਰ ਤੇ ਕੀਤਾ ਜਾਵੇਗਾ । ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਦਾ ਭਰੋਸਾ ਦਿੱਤਾ ਗਿਆ । ਜਖ਼ਮੀ ਮਮਤਾ ਨੇ ਦੱਸਿਆ ਕਿ ਉਹ ਮਹਿਲਾ ਜੱਜ ਘਰ ਸਫਾਈ ਦਾ ਕੰਮ ਕਰਦੀ ਹੈ ਤੇ ਪਿਛਲੇ ਦਿਨੀਂ ਜੱਜ ਦੇ ਘਰੋਂ 22 ਤੋਲੇ ਸੋਨੇ ਦੇ ਗਹਿਣੇ ਤੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋ ਗਈ ।ਚੋਰੀ ਦੇ ਸ਼ੱਕ ਵਿੱਚ ਪਹਿਲਾ ਪੁਲਿਸ ਉਸ ਨੂੰ ਘਰੋਂ ਚੁੱਕ ਕੇ ਲੈ ਗਈ, ਫਿਰ ਸਾਡੇ ਘਰ ਦੀ ਤਲਾਸ਼ੀ ਲਈ ਪਰ ਕੁਝ ਨਾ ਮਿਲਣ ਕਾਰਨ ਉਸ ਨੂੰ ਥਾਣੇ ਵਿੱਚ ਥਰਡ ਡਿਗਰੀ ਦਾ ਤਸ਼ੱਦਦ ਕੀਤਾ ਗਿਆ ਤੇ ਗੁਪਤ ਅੰਗਾਂ 'ਤੇ ਕਰੰਟ ਲਾਇਆ। ਦੇਰ ਰਾਤ ਉਸ ਨੂੰ ਪਿੰਡ ਸਰਪੰਚ ਨੂੰ ਬੁਲਾ ਕੇ ਉਸ ਨੂੰ ਘਰ ਭੇਜਿਆ ਗਿਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।