ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਰੋਨਾ ਨੇ ਇਕ ਵਾਰ ਮੁੜ ਪੈਰ ਪਸਾਰਨਾ ਸ਼ੁਰੂ ਕਰ ਦਿੱਤਾ ਹੈ। ਦਿੱਲੀ ’ਚ ਕੋਰੇਨਾ ਕੇਸਾਂ ’ਚ ਇਕਦਮ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਦੇ ਮੱਦੇਨਜ਼ਰ ਹੋਰਾਂ ਸੂਬਿਆਂ ਨੇ ਵੀ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਹੁਕਮਾਂ ’ਚ ਕਿਹਾ ਗਿਆ ਹੈ ਕਿ ਕੁਝ ਸੂਬਿਆਂ ’ਚ ਕੋਰੋਨਾ ਕੇਸਾਂ ਦੀ ਵਧਦੀ ਗਿਣਤੀ ਨੂੰ ਧਿਆਨ ’ਚ ਰੱਖਦਿਆਂ ਚੰਡੀਗੜ੍ਹ ਦੇ ਸਾਰੇ ਵਸਨੀਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਮਾਸਕ ਪਾਉਣ ਲਾਜ਼ਮੀ ਕਰ ਦਿੱਤਾ ਹੈ। ਪਬਲਿਕ ਟ੍ਰਾਂਸਪੋਰਟ ਜਿਵੇਂ ਬੱਸਾਂ, ਰੇਲਾਂ, ਹਵਾਈ ਜਹਾਜ਼ ਅਤੇ ਅੰਦਰੂਨੀ ਇਕੱਠਾਂ ’ਚ ਠਹਿਰਨ ਦੌਰਾਨ ਮਾਸਕ ਦੀ ਵਰਤੋਂ ਜ਼ਰੂਰੀ ਕੀਤੀ ਗਈ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਮੁੜ ਕੋਰੋਨਾ ਸ਼ੁਰੂ ਹੋ ਗਿਆ ਹੈ। ਪੰਜਾਬ ਵਿੱਚ ਕੋਰੋਨਾ ਦਾ ਧਮਾਕਾ ਹੋ ਗਿਆ ਹੈ। ਪਿਛਲੇ 2 ਦਿਨਾਂ 'ਚ ਕੋਰੋਨਾ ਮਾਮਲਿਆਂ 'ਚ ਇਹ ਵਾਧਾ ਦੇਖਿਆ ਗਿਆ ਹੈ। ਇਸ ਦੇ ਨਾਲ ਹੀ ਕੋਵਿਡ-19 ਦੇ ਵਧਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਜ਼ਰੂਰ ਵਧ ਰਹੇ ਹਨ, ਪਰ ਸਥਿਤੀ ਅਜੇ ਵੀ ਕੰਟਰੋਲ 'ਚ ਹੈ, ਘਬਰਾਉਣ ਦੀ ਲੋੜ ਨਹੀਂ ਹੈ।