by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਸਕੂਲੀ ਬੱਚਿਆਂ ਨੂੰ ਟੂਰ 'ਤੇ ਲੈ ਕੇ ਜਾਣ ਸਬੰਧੀ ਸਿੱਖਿਆ ਵਿਭਾਗ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਬੱਚਿਆ ਦੀ ਸੁਰੱਖਿਆ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਸਕੂਲ ਦੇ ਮੁਖੀ ਵਲੋਂ ਬੱਚਿਆਂ ਨੂੰ ਟੂਰ 'ਤੇ ਲੈ ਕੇ ਜਾਣ ਲਈ ਹੁਣ ਆਪਣੇ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀ ਤੋਂ ਮਨਜ਼ੂਰੀ ਲੈਣੀ ਹੋਵੇਗੀ । ਇਸ ਦੇ ਨਾਲ ਹੀ ਬੱਚਿਆਂ ਦੇ ਮਾਪਿਆਂ ਕੋਲੋਂ ਵੀ ਲਿਖਤੀ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ । ਬੱਚਿਆਂ ਕੋਲੋਂ ਪਛਾਣ ਪੱਤਰ ਵੀ ਲੈਣਾ ਲਾਜ਼ਮੀ ਹੋ ਗਿਆ । ਇਸ ਦੌਰਾਨ ਬੱਚਿਆਂ ਲਈ ਨਿਯਮਾਂ ਦੀ ਪਾਲਣਾ ਕਰਨੀ ਵੀ ਲਾਜ਼ਮੀ ਹੈ।