by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਪੁਲਿਸ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। SSP ਮੁਖਵਿੰਦਰ ਸਿੰਘ ਵਲੋਂ ਪੁਲਿਸ ਅਧਿਕਾਰੀਆਂ ਨੂੰ ਫੀਲਡ 'ਚ ਘੁੰਮ ਕੇ ਲਗਾਤਾਰ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ । SSP ਨੇ ਬੀਤੀ ਦਿਨੀਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੂਰੀ ਗੰਭੀਰਤਾ ਨਾਲ ਆਪਣੀ ਡਿਊਟੀ ਨਿਭਾਉਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਕਿਹਾ ਹੁਣ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਦੇਖਦੇ ਹੋਏ ਪੁਲਿਸ ਮੁਲਾਜ਼ਮਾਂ ਨੂੰ ਹੋਰ ਸਖ਼ਤੀ ਦੀ ਲੋੜ ਹੈ । SSP ਮੁਖਵਿੰਦਰ ਸਿੰਘ ਨੇ ਕਿਹਾ ਪੁਲਿਸ ਮੁਲਾਜ਼ਮ ਬਿਨਾਂ ਕਿਸੇ ਦਬਾਅ ਦੇ ਇਮਾਨਦਾਰੀ ਨਾਲ ਆਪਣੀ ਡਿਊਟੀ ਕਰਨ, ਜੇਕਰ ਉਨ੍ਹਾਂ ਨੂੰ ਕਿਸੇ ਤਰਾਂ ਦੀ ਕਿ ਮੁਸ਼ਕਲ ਆਉਂਦੀ ਹੈ ਤਾਂ ਸਿੱਧਾ ਮੇਰੇ ਨਾਲ ਗੱਲ ਕਰਨ ।