by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਵਿਖੇ ਪਿੰਡ ਨਿਜ਼ਾਮਪੁਰ ਦੇ ਇਕ ਗੁਰਦੁਆਰਾ ਸਾਹਿਬ ’ਚ ਦਾਖਲ ਇਕ ਲੜਕੇ ਦਾ ਕੁੱਟ-ਕੁੱਟ ਕੇ ਕਤਲ ਕਰਨ ਦੇ ਮਾਮਲੇ ’ਚ ਉਸ ਸਮੇਂ ਇਕ ਵੱਡਾ ਮੋੜ ਆਇਆ, ਜਦੋਂ ਪਟਿਆਲਾ ਹਿੰਸਾ ਦੇ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਨੂੰ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਿਸ ਨੇ ਨੌਜਵਾਨ ਦੇ ਕਤਲ ਦੇ ਮਾਮਲੇ ’ਚ ਨਾਮਜ਼ਦ ਕਰਦੇ ਹੋਏ ਪਰਵਾਨਾ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਰੋਪੜ ਜੇਲ ਤੋਂ ਗ੍ਰਿਫਤਾਰ ਕਰ ਲਿਆ।
ਜ਼ਿਕਰਯੋਗ ਹੈ ਕਿ ਕਪੂਰਥਲਾ-ਸੁਭਾਨਪੁਰ ਮਾਰਗ ’ਤੇ ਪੈਂਦੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ’ਚ ਇਕ 14-15 ਸਾਲ ਦਾ ਲੜਕਾ ਦਾਖਲ ਹੋ ਗਿਆ ਸੀ, ਜਿਸ ਨੂੰ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਅਮਰਜੀਤ ਸਿੰਘ ਨੇ ਫੜ ਲਿਆ ਸੀ, ਜਿਸ ਦੀ ਬਾਅਦ ’ਚ ਕਾਫੀ ਕੁੱਟਮਾਰ ਕੀਤੀ ਗਈ ਸੀ, ਜਿਸ ਕਾਰਨ ਉਕਤ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਕਤਲ ਦਾ ਮਾਮਲਾ ਦਰਜ ਕਰਕੇ ਅਮਰਜੀਤ ਸਿੰਘ ਤੇ ਉਸਦੇ ਸਾਥੀ ਲਵਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ।