by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਗਵਾੜਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ 4 ਮਹੀਨੇ ਪਹਿਲਾਂ ਵਿਆਹੀ ਕੁੜੀ ਦੀ ਦਰਦਨਾਕ ਮੌਤ ਹੋ ਗਈ, ਜਦਕਿ ਉਸ ਦਾ ਪਤੀ ਗੰਭੀਰ ਜਖ਼ਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਪਿੰਡ ਚਾਹੇੜੂ ਕੋਲ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨਵ ਵਿਆਹੁਤਾ ਜੋੜਾ ਹਾਦਸਾ ਦਾ ਸ਼ਿਕਾਰ ਹੋ ਗਿਆ। ਮ੍ਰਿਤਕ ਕੁੜੀ ਦੀ ਪਛਾਣ ਕਿਰਨ ਵਾਸੀ ਲੁਧਿਆਣਾ ਦੇ ਰੂਪ 'ਚ ਹੋਈ ਹੈ, ਜਦਕਿ ਉਸ ਦਾ ਪਤੀ ਗਗਨਦੀਪ ਜੋ ਕਿ ਗੰਭੀਰ ਜਖ਼ਮੀ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।