by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਲਗਾਤਾਰ ਗੈਂਗਵਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਗੈਂਗਸਟਰ ,ਨਸ਼ਾ ਤਸਕਰਾਂ ਵਲੋਂ ਨੌਜਵਾਨਾਂ ਦੇ ਭਵਿੱਖ ਨੂੰ ਖਰਾਬ ਕੀਤਾ ਜਾ ਰਿਹਾ ਹੈ। ਇਸ ਸਭ ਨੂੰ ਦੇਖਦੇ ਹੁਣ ਰਾਸ਼ਟਰੀ ਜਾਂਚ ਏਜੰਸੀ ਵਲੋਂ ਪੰਜਾਬ, ਦਿੱਲੀ, ਰਾਜਸਥਾਨ, ਹਰਿਆਣਾ ਦੇ ਕਈ ਖੇਤਰਾਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ।ਟੀਮ ਵਲੋਂ ਇਹ ਛਾਪੇਮਾਰੀ ਭਾਰਤ ਤੇ ਵਿਦੇਸ਼ਾ 'ਚ ਮੌਜੂਦ ਅੱਤਵਾਦੀਆਂ ,ਗੈਂਗਸਟਰ ਤੇ ਨਸ਼ਾ ਤਸਕਰਾਂ ਨੂੰ ਖਤਲ ਕਰਨ ਲਈ ਸ਼ੁਰੂ ਕੀਤੀ ਗਈ ਹੈ। NIA ਦੀ ਟੀਮ ਵਲੋਂ ਪੰਜੂਅਬ ਵਿੱਚ ਵੀ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ।