by vikramsehajpal
ਚੰਡੀਗੜ੍ਹ (ਦੇਵ ਇੰਦਰਜੀਤ) - ਦਿੱਲੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਤੇ ਲਾਲ ਕਿਲ੍ਹੇ 'ਤੇ ਰਾਸ਼ਟਰੀ ਝੰਡੇ ਦੀ ਥਾਂ ਕੇਸਰੀਆ ਝੰਡਾ ਲਹਿਰਾਏ ਜਾਣ ਦੀ ਘਟਨਾ ਤੋਂ ਬਾਅਦ ਪੰਜਾਬੀ ਫਿਲਮਾਂ ਦੇ ਮੰਨੇ-ਪ੍ਰਮੰਨੇ ਕਲਾਕਾਰ ਦੀਪ ਸਿੱਧੂ ਨੂੰ ਐੱਨ.ਆਈ.ਏ. ਨੇ ਦੀਪ ਸਿੱਧੂ ਨੂੰ ਸੰਮਨ ਜਾਰੀ ਕਰ ਪੇਸ਼ ਹੋਣ ਨੂੰ ਕਿਹਾ ਹੈ।
ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਪਹਿਲਾਂ ਵੀ ਐੱਨ.ਆਈ.ਏ. ਦਾ ਨੋਟਿਸ ਮਿਲ ਚੁੱਕਿਆ ਹੈ। ਪੰਜਾਬੀ ਫਿਲਮਾਂ 'ਚ ਜ਼ਿਆਦਾਤਰ ਨਾਇਕ ਦੀ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਇਸ ਘਟਨਾ ਤੋਂ ਬਾਅਦ ਲੋਕਾਂ ਦੇ ਨਿਸ਼ਾਨੇ 'ਤੇ ਆ ਗਏ ਹਨ। ਕਿਸਾਨ ਆਗੂਆਂ ਨੇ ਵੀ ਇਸ ਘਟਨਾ ਲਈ ਦੀਪ ਸਿੱਧੂ 'ਤੇ ਵੀ ਨਿਸ਼ਾਨਾ ਵਿੰਨ੍ਹਿਆ ਹੈ।