by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਇਸ ਕਤਲਕਾਂਡ ਵਿਚ ਲਾਰੈਂਸ ਬਿਸ਼ਨੋਈ ਨੂੰ ਮਾਸਟਰਮਾਈਂਡ ਮੰਨਿਆ ਜਾਂਦਾ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ NIA ਨੇ ਸਵੇਰੇ ਬਿਸ਼ਨੋਈ ਦੇ ਘਰ ਫਾਜ਼ਿਲਕਾ ਦੇ ਪਿੰਡ ਦੁਤਾਰਾ ਵਿਖੇ ਰੇਡ ਮਾਰੀ ਹੈ। ਇਸ ਦੌਰਾਨ ਪੁਲਿਸ ਵਲੋਂ ਬਿਸ਼ਨੋਈ ਦੇ ਮਾਪਿਆਂ ਕੋਲੋਂ ਵੀ ਪੁੱਛਗਿੱਛ ਕੀਤੀ ਗਈ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਕਿਹਾ ਕਿ NIA ਵਲੋਂ ਲਾਰੈਂਸ ਦੇ ਘਰ ਬਿਨਾਂ ਦੱਸੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਬਿਸ਼ਨੋਈ ਦੇ ਮਾਪੇ ਵੀ NIA ਨਾਲ ਪੂਰਾ ਸਹਿਯੋਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਜੱਗੂ ਭਗਵਾਨਪੁਰੀਆ ਦੇ ਘਰ ਵੀ ਪੰਜਾਬ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ ਸੀ ।