by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੈਂਗਸਟਰਾਂ 'ਤੇ ਵੱਡੀ ਕਾਰਵਾਈ ਕਰਦੇ ਹੋਏ NIA ਟੀਮ ਵਲੋਂ ਦੇਸ਼ ਦੇ ਕਈ ਸੂਬਿਆਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ NIA ਟੀਮ ਵਲੋਂ ਪੰਜਾਬ, ਹਰਿਆਣਾ, ਦਿੱਲੀ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। NIA ਟੀਮ ਵਲੋਂ 6 ਮਹੀਨਿਆਂ 'ਚ ਇਹ ਤੀਜੀ ਵੱਡੀ ਛਾਪੇਮਾਰੀ ਹੈ ।ਇਹ ਛਾਪੇਮਾਰੀ NIA ਵਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 1 ਮੈਬਰ ਕੋਲੋਂ ਪੁੱਛਗਿੱਛ ਤੋਂ ਬਾਅਦ ਕੀਤੀ ਜਾ ਰਹੀ ਹੈ।
NIA ਵਲੋਂ ਕੀਤੀ ਜਾ ਰਹੀ ਇਸ ਛਾਪੇਮਾਰੀ ਦਾ ਮੁੱਖ ਮਕਸਦ ਇਹ ਪਤਾ ਲਗਾਉਣਾ ਹੈ ਕਿ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਿਥੋਂ ਹੋ ਰਹੀ ਹੈ। ਗੁਜਰਾਤ ਦੇ ਗਾਂਧੀਧਾਮ 'ਚ ਲਾਰੈਂਸ ਬਿਸ਼ਨੋਈ ਦੇ ਸਾਥੀ ਕੁਲਵਿੰਦਰ ਨੂੰ ਲੈ ਕੇ ਕਈ ਇਕਾਈਆਂ 'ਚ ਛਾਪੇਮਾਰੀ ਚੱਲ ਰਹੀ ਹੈ। ਜਾਣਕਾਰੀ ਅਨੁਸਾਰ ਕੁਲਵਿੰਦਰ ਕਾਫੀ ਸਮੇ ਤੋਂ ਗੈਂਗਸਟਰ ਬਿਸ਼ਨੋਈ ਨਾਲ ਜੁੜਿਆ ਹੋਇਆ ਹੈ।