by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਨਿਹੰਗ ਸਿੰਘ ਨੇ ਆਟੋ ਚਾਲਕ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।ਦੱਸਿਆ ਜਾ ਰਿਹਾ ਰਾਹਗੀਰਾਂ ਵਲੋਂ ਮੌਕੇ 'ਤੇ ਹੀ ਆਟੋ ਚਾਲਕ ਨੂੰ ਜਖ਼ਮੀ ਹਾਲਾਤ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ। ਨਿਹੰਗ ਸਿੰਘ ਸੰਦੀਪ ਤੇ ਰਜਿੰਦਰ ਕੁਮਾਰ ਦੋਵੇ ਹੀ ਆਟੋ ਚਲਾਉਂਦੇ ਹਨ। ਅੱਜ ਸਵੇਰੇ ਦੋਵਾਂ ਦੀ ਸਵਾਰੀਆਂ ਨੂੰ ਲੈ ਕੇ ਲੜਾਈ ਹੋ ਗਈ ।ਦੇਖਦੇ ਹੀ ਦੇਖਦੇ ਲੜਾਈ ਨੇ ਖੂਨੀ ਰੂਪ ਲੈ ਲਿਆ ਤੇ ਗੁੱਸੇ 'ਚ ਆਏ ਨਿਹੰਗ ਸਿੰਘ ਨੇ ਰਜਿੰਦਰ ਕੁਮਾਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਰਜਿੰਦਰ ਸਿੰਘ ਗੰਭੀਰ ਜਖ਼ਮੀ ਹੋ ਗਿਆ ,ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ।ਉੱਥੇ ਹੀ ਰਜਿੰਦਰ ਨੂੰ ਬਚਾਉਣ ਆਏ ਲੋਕਾਂ ਤੇ ਹੀ ਨਿਹੰਗ ਸਿੰਘ ਨੇ ਹਮਲਾ ਕਰ ਦਿੱਤਾ ।ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ ਹੈ ।